ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 27 ਅਕਤੂਬਰ ਤੱਕ ਚੱਲਣ ਦੀ ਯੋਜਨਾ ਹੈ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਉਣ ਦੀ ਕਾਰਵਾਈ ਰੱਖੀ ਗਈ ਹੈ।
ਇਜਲਾਸ ਦੌਰਾਨ ਪਰਵਿੰਦਰ ਸਿੰਘ ਝੋਟਾ ਮਾਮਲੇ, ਵੋਟਰ ਸੂਚੀਆਂ ਅਤੇ ਹੋਰ ਰਾਜਨੀਤਿਕ ਮੁੱਦਿਆਂ ’ਤੇ ਸਰਕਾਰ ਤੇ ਵਿਰੋਧੀ ਧਿਰ ਵਿਚਕਾਰ ਚਰਚਾ ਹੋਣ ਦੀ ਸੰਭਾਵਨਾ ਹੈ।

