ਪੰਜਾਬ ਵਿੱਚ ਸਿੱਖਿਆ ਦੇ ਖੇਤਰ ਤੋਂ ਇੱਕ ਹੋਰ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। Bhagwant Mann ਨੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ‘ਤੇ ਖੁਸ਼ੀ ਜਤਾਈ ਹੈ।
ਇਸ ਸਾਲ ਵੀ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਸਥਾਨਾਂ ‘ਤੇ ਕਬਜ਼ਾ ਕੀਤਾ ਹੈ, ਜੋ ਕਿ ਰਾਜ ਦੀ ਸਿੱਖਿਆ ਪ੍ਰਣਾਲੀ ਅਤੇ ਧੀਆਂ ਦੀ ਉੱਨਤੀ ਨੂੰ ਦਰਸਾਉਂਦਾ ਹੈ।
ਜਾਰੀ ਨਤੀਜਿਆਂ ਮੁਤਾਬਕ, ਪਹਿਲੇ ਸਥਾਨ ‘ਤੇ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਤਮੰਨਾਂ ਰਹੀ। ਦੂਜੇ ਸਥਾਨ ‘ਤੇ ਜ਼ਿਲ੍ਹਾ ਸੰਗਰੂਰ ਦੀ ਜਪਨੀਤ ਕੌਰ ਨੇ ਆਪਣੀ ਕਾਬਲਿਯਤ ਦਾ ਲੋਹਾ ਮਨਵਾਇਆ, ਜਦਕਿ ਤੀਜੇ ਸਥਾਨ ‘ਤੇ ਫ਼ਰੀਦਕੋਟ ਦੀ ਹੀ ਜਸ਼ਨਦੀਪ ਕੌਰ ਰਹੀ।
ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਸਾਰੀਆਂ ਟੌਪਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀ ਇਹ ਕਾਮਯਾਬੀ ਸਾਡੇ ਸਮਾਜ ਲਈ ਮਾਣ ਦੀ ਗੱਲ ਹੈ ਅਤੇ ਇਹ ਹੋਰ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।
ਇਸਦੇ ਨਾਲ ਹੀ, ਉਨ੍ਹਾਂ ਨੇ ਸਾਰੇ ਪਾਸ ਹੋਏ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈਆਂ ਦਿੱਤੀਆਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਜੀਆਂ।

