May 12, 2026
#Punjab News

ਜਗਰਾਓਂ ਵਿੱਚ ਮਥੁਰਾ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ ਸੀਐਮ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਲੁਧਿਆਣਾ ਦੇ ਜਗਰਾਓਂ ਵਿਖੇ ਮਥੁਰਾ ਕਿਸ਼ਤੀ ਹਾਦਸੇ ‘ਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ।

ਮੁੱਖ ਮੰਤਰੀ ਨੇ ਇਸ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਪੀੜਾਦਾਇਕ ਸਮਾਂ ਹੈ ਅਤੇ ਪੰਜਾਬ ਸਰਕਾਰ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖ਼ਸ਼ਣ