ਚੰਡੀਗੜ੍ਹ: Punjab Vidhan Sabha ਵਿੱਚ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਪੇਸ਼ ਕੀਤਾ ਗਿਆ। ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਲਿਆਂਦਾ ਗਿਆ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਹ ਸੋਧ ਬਿੱਲ ਧਾਰਮਿਕ ਅਸਥਾਵਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਮਹੱਤਵਪੂਰਨ ਕਦਮ ਹੈ। ਇਸ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ ਕੜੀਆਂ ਸਜ਼ਾਵਾਂ ਦਾ ਪ੍ਰਬੰਧ ਕਰਨ ਦੀ ਗੱਲ ਕੀਤੀ ਗਈ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਵਿਧਾਨ ਸਭਾ ਵਿੱਚ ਬਿੱਲ ਪੇਸ਼ ਹੋਣ ਨਾਲ ਇਸ ’ਤੇ ਚਰਚਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਬਿੱਲ ਨੂੰ ਪਾਸ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਇਸ ਮਾਮਲੇ ’ਤੇ ਆਪਣੇ ਵਿਚਾਰ ਵੀ ਰੱਖੇ ਜਾਣ ਦੀ ਉਮੀਦ ਹੈ।
ਸਰਕਾਰ ਨੇ ਦੁਹਰਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉੱਚਾ ਹੈ ਅਤੇ ਇਸ ਨਾਲ ਜੁੜੇ ਮਾਮਲਿਆਂ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

