May 12, 2026
#Tricity News

ਮੋਹਾਲੀ ‘ਚ ਪਾਣੀ ਦੀ ਬਰਬਾਦੀ ‘ਤੇ ਵੱਡੀ ਕਾਰਵਾਈ, ਹੁਣ ₹1000 ਜੁਰਮਾਨਾ ਲਾਗੂ

ਮੋਹਾਲੀ ਵਿੱਚ ਪਾਣੀ ਦੀ ਸੰਭਾਲ ਨੂੰ ਪ੍ਰੋਤਸਾਹਿਤ ਕਰਨ ਲਈ ਨਗਰ ਨਿਗਮ ਵੱਲੋਂ ਕੜੇ ਨਿਯਮ ਲਾਗੂ ਕੀਤੇ ਗਏ ਹਨ। ਨਵੇਂ ਹੁਕਮਾਂ ਮੁਤਾਬਕ, ਜੋ ਵੀ ਵਿਅਕਤੀ ਪਾਣੀ ਦੀ ਬੇਜਾ ਵਰਤੋਂ ਕਰਦਾ ਪਾਇਆ ਗਿਆ, ਉਸ ‘ਤੇ ₹1000 ਤੱਕ ਜੁਰਮਾਨਾ ਲਗਾਇਆ ਜਾਵੇਗਾ। ਇਹ ਨਿਯਮ 15 ਅਪ੍ਰੈਲ ਤੋਂ ਅਮਲ ਵਿੱਚ ਲਿਆਂਦਾ ਜਾਵੇਗਾ।

ਅਧਿਕਾਰੀਆਂ ਦੇ ਅਨੁਸਾਰ ਸਵੇਰੇ ਦੇ ਸਮੇਂ ਹੋਜ਼ ਪਾਈਪ ਨਾਲ ਗੱਡੀਆਂ ਧੋਣ, ਲਾਨਾਂ ਨੂੰ ਪਾਣੀ ਦੇਣਾ ਜਾਂ ਘਰਾਂ ਦੇ ਬਾਹਰ ਫਰਸ਼ ਧੋਣ ਵਰਗੀਆਂ ਗਤੀਵਿਧੀਆਂ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਜੁਰਮਾਨਾ ਵਸੂਲਿਆ ਜਾਵੇਗਾ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਟਦੇ ਜਲ ਸਰੋਤਾਂ ਨੂੰ ਦੇਖਦਿਆਂ ਇਹ ਕਦਮ ਚੁੱਕਣਾ ਜ਼ਰੂਰੀ ਹੋ ਗਿਆ ਸੀ। ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਲਈ ਜਾਗਰੂਕ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦੀ ਕਮੀ ਤੋਂ ਬਚਿਆ ਜਾ ਸਕੇ।