May 12, 2026
#Punjab News

ਅਨੰਦਪੁਰ ਸਾਹਿਬ ਤੋਂ ਆ ਰਹੀ ਬੱਸ ਨਾਲ ਹਾਦਸਾ, CM ਮਾਨ ਨੇ ਪ੍ਰਗਟਾਇਆ ਦੁੱਖ

Bhagwant Mann ਨੇ Sri Anandpur Sahib ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਪੈਨ ਮਾਜਰੀ ਨੇੜੇ ਪਲਟਣ ਦੇ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਦੁਖੀ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਦੇਵੇ।

ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਵਿੱਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਸਥਾਨਕ ਲੋਕਾਂ ਦੀ ਵੀ ਸਰਾਹਨਾ ਕੀਤੀ।