ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਅੱਜ Tanda Urmar ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ Manish Sisodia ਵੀ ਹਾਜ਼ਰ ਸਨ।
ਇਨ੍ਹਾਂ ਪ੍ਰਾਜੈਕਟਾਂ ਵਿੱਚ 6 ਪਿੰਡਾਂ ਲਈ ਹੈਲਥ ਵੈੱਲਨੈੱਸ ਸੈਂਟਰ ਬਣਾਉਣ, ਪਿੰਡ ਤਲਵੰਡੀ ਡੱਡੀਆਂ ਵਿੱਚ ਜਲ ਸਪਲਾਈ ਪ੍ਰਾਜੈਕਟ ਅਤੇ ਗੜ੍ਹਦੀਵਾਲ ਵਿੱਚ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨਿਰਮਾਣ ਸ਼ਾਮਲ ਹੈ।
ਇਸ ਦੌਰਾਨ CM ਮਾਨ ਨੇ ਵੱਡੀ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਆਧੁਨਿਕ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਰੈਲੀ ਵਿੱਚ ਮੌਜੂਦ ਵੱਡੇ ਇਕੱਠ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਿਆ।

