ਮਾਹਿਲਪੁਰ: ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਪਿੰਡ ਮੁਖੋਮਾਜਰਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਆਲਟੋ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ, ਜਸਕਰਨ ਸਿੰਘ (22) ਪੁੱਤਰ ਬਲਵੀਰ ਸਿੰਘ ਵਾਸੀ ਜੈਤਪੁਰ ਆਪਣੇ ਦੋਸਤ ਕਰਨ ਪੁੱਤਰ ਬਲਜਿੰਦਰ ਸਿੰਘ ਨਾਲ ਸਵੇਰੇ ਕਰੀਬ 10:30 ਵਜੇ ਆਲਟੋ ਕਾਰ (ਨੰਬਰ PB 31 M 2898) ‘ਚ ਹੁਸ਼ਿਆਰਪੁਰ ਵੱਲ ਜਾ ਰਹੇ ਸਨ। ਜਦੋਂ ਉਹ ਅੱਡਾ ਮੁਖੋਮਾਜਰਾ ਦੇ ਨੇੜੇ ਪਹੁੰਚੇ, ਤਾਂ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ।
ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਦੋਵੇਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜਸਕਰਨ ਸਿੰਘ ਨੂੰ ਗੰਭੀਰ ਚੋਟਾਂ ਕਾਰਨ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਦੂਜੇ ਨੌਜਵਾਨ ਦਾ ਇਲਾਜ ਜਾਰੀ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

