May 11, 2026
#Tricity News #Weather

ਮੀਂਹ ਅਤੇ ਤੇਜ਼ ਹਵਾਵਾਂ ਨਾਲ ਬਦਲਿਆ ਮੌਸਮ, ਭਿਆਨਕ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ/ਮੋਹਾਲੀ/ਪੰਚਕੂਲਾ: ਮੰਗਲਵਾਰ ਸਵੇਰੇ ਟ੍ਰਾਈਸਿਟੀ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਤਪਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਸਵੇਰੇ ਕਰੀਬ 8 ਵਜੇ ਹਲਕਾ ਤੋਂ ਦਰਮਿਆਨਾ ਮੀਂਹ ਸ਼ੁਰੂ ਹੋਇਆ ਅਤੇ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਵੱਗੀਆਂ।

India Meteorological Department (IMD) ਵੱਲੋਂ ਮੰਗਲਵਾਰ ਅਤੇ ਬੁੱਧਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੰਦਾਜ਼ਾ ਲਗਾਇਆ ਹੈ ਕਿ 50–60 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਨਾਲ ਹੀ ਗਰਜ-ਚਮਕ ਅਤੇ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਜਦਕਿ ਸ਼ਨੀਵਾਰ ਅਤੇ ਐਤਵਾਰ ਲਈ ਮੁੜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਜਾਰੀ ਕੀਤੇ ਯੈਲੋ ਅਲਰਟ ਦਾ ਕੋਈ ਵੱਡਾ ਅਸਰ ਨਹੀਂ ਦਿੱਸਿਆ ਸੀ ਅਤੇ ਗਰਮੀ ਜਾਰੀ ਰਹੀ ਸੀ, ਪਰ ਮੰਗਲਵਾਰ ਦੀ ਬਾਰਿਸ਼ ਨਾਲ ਮੌਸਮ ‘ਚ ਠੰਡਕ ਆ ਗਈ।

ਹਰਿਆਣਾ ਦੇ ਜਗਾਧਰੀ ਇਲਾਕੇ ਵਿੱਚ ਵੀ ਮੀਂਹ ਪੈਣ ਦੀ ਖ਼ਬਰ ਹੈ, ਜਿਸ ਨਾਲ ਉੱਥੇ ਵੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।