May 15, 2026
#Punjab News

ਵਿਜੀਲੈਂਸ ਦੀ ਵੱਡੀ ਕਾਰਵਾਈ: 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਨਗੋ ਕਾਬੂ, ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਚੰਡੀਗੜ੍ਹ: ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਕਾਨੂੰਨਗੋ Varinder Singh Bhuttar ਖ਼ਿਲਾਫ਼ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਫਰੀਦਕੋਟ ਦੇ ਪਿੰਡ ਬਗਥਲਾ ਦੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ।

ਸ਼ਿਕਾਇਤਕਰਤਾ ਮੁਤਾਬਕ ਅਦਾਲਤ ਵੱਲੋਂ ਮਾਲ ਵਿਭਾਗ ਫਰੀਦਕੋਟ ਨੂੰ ਉਸ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਬਦਲੇ ਦੋਸ਼ੀ ਕਾਨੂੰਨਗੋ ਨੇ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਹਿਲੀ ਕਿਸ਼ਤ ਵਜੋਂ 40 ਹਜ਼ਾਰ ਰੁਪਏ ਦੋਸ਼ੀ ਨੂੰ ਦਿੱਤੇ ਅਤੇ ਇਸ ਦੌਰਾਨ ਰਿਸ਼ਵਤ ਲੈਂਦੇ ਸਮੇਂ ਦੀ ਵੀਡੀਓ ਵੀ ਰਿਕਾਰਡ ਕਰ ਲਈ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।