June 24, 2026
#Punjab News

ਪੰਜਾਬ ਸਰਕਾਰ ਲੈ ਸਕਦੀ ਹੈ ਵੱਡਾ ਫੈਸਲਾ, ਗਰੁੱਪ C ਅਤੇ D ਦੀਆਂ ਨੌਕਰੀਆਂ ‘ਚ ਠੇਕੇਦਾਰੀ ਸਿਸਟਮ ਖਤਮ ਹੋਣ ਦੇ ਆਸਾਰ

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਗਰੁੱਪ C ਅਤੇ D ਦੀਆਂ ਨੌਕਰੀਆਂ ਵਿੱਚ ਚੱਲ ਰਹੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਵੱਡਾ ਅਤੇ ਇਤਿਹਾਸਕ ਫੈਸਲਾ ਲੈ ਸਕਦੀ ਹੈ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਅੱਜ ਦੀ ਅਹਿਮ ਮੀਟਿੰਗ ਵਿੱਚ ਇਸ ਮਾਮਲੇ ‘ਤੇ ਚਰਚਾ ਹੋ ਸਕਦੀ ਹੈ। ਜੇਕਰ ਇਹ ਫੈਸਲਾ ਮਨਜ਼ੂਰ ਹੁੰਦਾ ਹੈ ਤਾਂ ਇਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਸਰਕਾਰੀ ਨੌਕਰੀਆਂ ਵਿੱਚ ਠੇਕੇਦਾਰੀ ਪ੍ਰਣਾਲੀ ‘ਤੇ ਵੱਡਾ ਅਸਰ ਪਵੇਗਾ।

ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਲੰਮੇ ਸਮੇਂ ਤੋਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਨਵੀਂ ਨੀਤੀ ‘ਤੇ ਵਿਚਾਰ ਕਰ ਰਹੀ ਹੈ। ਇਸ ਕਦਮ ਨੂੰ ਸਰਕਾਰੀ ਕਰਮਚਾਰੀਆਂ ਦੀ ਨੌਕਰੀ ਸੁਰੱਖਿਆ ਅਤੇ ਹੱਕਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਨਾਲ ਆ ਰਹੀ ਜਾਣਕਾਰੀ ਨੇ ਮੁਲਾਜ਼ਮ ਵਰਗ ਵਿੱਚ ਉਤਸ਼ਾਹ ਪੈਦਾ ਕਰ ਦਿੱਤਾ ਹੈ।