June 23, 2026
#Tricity News

ਏਐਸਆਈ ਗੁਰਅੰਮ੍ਰਿਤ ਸਿੰਘ ਨੂੰ ਡੀਜੀਪੀ ਡਿਸਕ ਨਾਲ ਕੀਤਾ ਗਿਆ ਸਨਮਾਨਿਤ, ਪਰਿਵਾਰ ਦੀਆਂ ਕਈ ਪੀੜ੍ਹੀਆਂ ਪੁਲਿਸ ਸੇਵਾ ‘ਚ ਨਿਭਾ ਰਹੀਆਂ ਯੋਗਦਾਨ

ਮੋਹਾਲੀ ਵਿਖੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਵਿੱਚ ਤੈਨਾਤ ਏਐਸਆਈ ਗੁਰਅੰਮ੍ਰਿਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਨੀਲਭ ਕਿਸ਼ੋਰ ਵੱਲੋਂ ਦਿੱਤਾ ਗਿਆ।

ਗੁਰਅੰਮ੍ਰਿਤ ਸਿੰਘ ਦਾ ਪਰਿਵਾਰ ਕਈ ਪੀੜ੍ਹੀਆਂ ਤੋਂ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਦੇ ਦਾਦਾ ਸ੍ਰੀ ਬਲਕਾਰ ਸਿੰਘ (ਰਿਟਾਇਰਡ ਡੀਐਸਪੀ) ਅਤੇ ਪਿਤਾ ਸ੍ਰੀ ਹਰਗੋਬਿੰਦ ਸਿੰਘ (ਰਿਟਾਇਰਡ ਏਆਈਜੀ) ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਤਾਇਆ ਸ੍ਰੀ ਰਾਮ ਸਿੰਘ (ਰਿਟਾਇਰਡ ਇੰਸਪੈਕਟਰ) ਨੂੰ ਦੋ ਵਾਰ ਰਾਸ਼ਟਰਪਤੀ ਪੁਲਿਸ ਮੈਡਲ ਮਿਲ ਚੁੱਕਾ ਹੈ, ਜਦਕਿ ਉਨ੍ਹਾਂ ਦੇ ਵੱਡੇ ਭਰਾ ਸ੍ਰੀ ਕੁਲਦੀਪ ਰਾਜ ਸਿੰਘ, ਜੋ ਪੰਜਾਬ ਪੁਲਿਸ ਵਿੱਚ ਹੌਲਦਾਰ ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਵੀ ਦੋ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਗੁਰਅੰਮ੍ਰਿਤ ਸਿੰਘ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਪੁਲਿਸ ਦੀ ਸੇਵਾ ਇਮਾਨਦਾਰੀ ਅਤੇ ਸਮਰਪਣ ਨਾਲ ਜਾਰੀ ਰੱਖਣਗੇ।