September 12, 2026
#Punjab News

ਮਾਧੋਪੁਰ ਹੈੱਡਵਰਕਸ ਦੇ 54 ਫਲੱਡ ਗੇਟਾਂ ਦੀ ਟੈਸਟਿੰਗ ਸ਼ੁਰੂ, ਬਰਸਾਤ ਤੋਂ ਪਹਿਲਾਂ ਪ੍ਰਸ਼ਾਸਨ ਅਲਰਟ

ਪਠਾਨਕੋਟ ਸਥਿਤ ਮਾਧੋਪੁਰ ਹੈੱਡਵਰਕਸ ‘ਤੇ ਬਰਸਾਤੀ ਮੌਸਮ ਤੋਂ ਪਹਿਲਾਂ 54 ਫਲੱਡ ਗੇਟਾਂ ਦੀ ਟੈਸਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਸਾਲ ਰਣਜੀਤ ਸਾਗਰ ਡੈਮ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਾਰਨ ਚਾਰ ਗੇਟ ਨੁਕਸਾਨੀਏ ਗਏ ਸਨ, ਜਿਸ ਨਾਲ ਰਾਵੀ ਦਰਿਆ ਦੇ ਕੰਢੇ ਵਸਦੇ ਕਈ ਪਿੰਡਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਵਾਰ ਪ੍ਰਸ਼ਾਸਨ ਨੇ ਸਾਰੇ ਗੇਟਾਂ ਨੂੰ ਮੈਨੂਅਲ ਤੋਂ ਇਲੈਕਟ੍ਰਾਨਿਕ ਪ੍ਰਣਾਲੀ ਵਿੱਚ ਬਦਲ ਦਿੱਤਾ ਹੈ। ਹਰ ਗੇਟ ਨੂੰ ਇੱਕ-ਇੱਕ ਕਰਕੇ ਖੋਲ੍ਹ ਕੇ ਜਾਂਚਿਆ ਜਾ ਰਿਹਾ ਹੈ ਤਾਂ ਜੋ ਬਰਸਾਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖ਼ਰਾਬੀ ਨਾ ਆਵੇ। ਗੇਟਾਂ ਦੀ ਟੈਸਟਿੰਗ ਦੌਰਾਨ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਦਰਿਆ ਕੰਢੇ ਰਹਿੰਦੇ ਲੋਕਾਂ ਵਿੱਚ ਕੁਝ ਚਿੰਤਾ ਵੀ ਦੇਖਣ ਨੂੰ ਮਿਲੀ।

ਮਾਧੋਪੁਰ ਹੈੱਡਵਰਕਸ ਦੇ ਐਸ.ਡੀ.ਓ. ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਹ ਸਿਰਫ਼ ਟੈਸਟਿੰਗ ਦਾ ਹਿੱਸਾ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸਾਰੇ ਗੇਟਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।