September 17, 2026
#Tricity News

Panchkula Police Action: 7 ਮਹੀਨਿਆਂ ’ਚ 3,178 ਡਰੰਕ ਡਰਾਈਵਿੰਗ ਚਲਾਨ, 227 ਵਾਹਨ ਜ਼ਬਤ

ਪੰਚਕੂਲਾ ਪੁਲੀਸ ਨੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ‘Operation Safety’ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ।

ਪੁਲੀਸ ਅਨੁਸਾਰ ਪਿਛਲੇ ਸੱਤ ਮਹੀਨਿਆਂ ਦੌਰਾਨ 3,178 ਲੋਕਾਂ ਦੇ ਡਰੰਕ ਡਰਾਈਵਿੰਗ ਦੇ ਚਲਾਨ ਕੀਤੇ ਗਏ ਹਨ, ਜਦਕਿ 227 ਵਾਹਨ ਜ਼ਬਤ ਕੀਤੇ ਗਏ ਹਨ।

ਟ੍ਰੈਫਿਕ ਪੁਲੀਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ ਬ੍ਰੇਥ ਐਨਾਲਾਈਜ਼ਰ ਰਾਹੀਂ ਵਾਹਨ ਚਾਲਕਾਂ ਦੀ ਜਾਂਚ ਕੀਤੀ ਜਾਂਦੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣਾ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ, ਸਗੋਂ ਸੜਕ ’ਤੇ ਹੋਰ ਲੋਕਾਂ ਦੀ ਜ਼ਿੰਦਗੀ ਲਈ ਵੀ ਖ਼ਤਰਾ ਬਣ ਸਕਦਾ ਹੈ।

International Youth Day ਮੌਕੇ ਪੰਚਕੂਲਾ ਪੁਲੀਸ ਨੇ ਨੌਜਵਾਨ ਡਰਾਈਵਰਾਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ।