ਅਖਿਲ ਭਾਰਤੀ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਅਲਕਾ ਲਾਂਬਾ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵੱਲੋਂ ਮਹਿਲਾ ਰਿਜ਼ਰਵੇਸ਼ਨ ਦੇ ਸਮਰਥਨ ‘ਚ ਸਾਲ 2024 ਦੌਰਾਨ ਕੀਤੇ ਗਏ ਲੋਕਤੰਤਰੀ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਵਿੱਚ ਰਾਹਤ ਮਿਲਣ ਤੋਂ ਬਾਅਦ ਮੋਹਾਲੀ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ਼੍ਰੀਮਤੀ ਬਲਜੀਤ ਕੌਰ ਵੱਲੋਂ ਮਹਿਲਾ ਕਾਂਗਰਸ ਵਰਕਰਾਂ ਅਤੇ ਸਥਾਨਕ ਲੋਕਾਂ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਵਰਕਰਾਂ ਨੇ ਇਸ ਨੂੰ “ਹੌਸਲੇ, ਸੰਘਰਸ਼ ਅਤੇ ਸੱਚ ਦੀ ਜਿੱਤ” ਕਰਾਰ ਦਿੱਤਾ।
ਮਹਿਲਾ ਕਾਂਗਰਸ ਆਗੂਆਂ ਨੇ ਕਿਹਾ ਕਿ ਸ਼੍ਰੀਮਤੀ ਅਲਕਾ ਲਾਂਬਾ ਨੇ ਹਮੇਸ਼ਾਂ ਮਹਿਲਾਵਾਂ ਦੇ ਹੱਕਾਂ, ਸਨਮਾਨ, ਸਮਾਨ ਨੁਮਾਇੰਦਗੀ ਅਤੇ ਮਹਿਲਾ ਰਿਜ਼ਰਵੇਸ਼ਨ ਲਈ ਮਜ਼ਬੂਤੀ ਨਾਲ ਆਵਾਜ਼ ਉਠਾਈ ਹੈ। ਉਨ੍ਹਾਂ ਦਾ ਸੰਘਰਸ਼ ਦੇਸ਼ ਭਰ ਦੀਆਂ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਵਰਕਰਾਂ ਨੇ ਕਿਹਾ ਕਿ ਸੱਚ ਅਤੇ ਨਿਆਂ ਦੇ ਰਸਤੇ ‘ਤੇ ਚੱਲਣ ਵਾਲਿਆਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਅੰਤ ਵਿੱਚ ਜਿੱਤ ਸੱਚ ਦੀ ਹੀ ਹੁੰਦੀ ਹੈ। ਇਸ ਦੌਰਾਨ ਅਲਕਾ ਲਾਂਬਾ ਦੀ ਚੰਗੀ ਸਿਹਤ ਅਤੇ ਉਜਲੇ ਭਵਿੱਖ ਲਈ ਕਾਮਨਾ ਵੀ ਕੀਤੀ ਗਈ।
“ਤੁਹਾਡੇ ਹੌਸਲੇ ਅਤੇ ਸੰਘਰਸ਼ ਨੂੰ ਸਲਾਮ… ਦੇਸ਼ ਨੂੰ ਤੁਹਾਡੇ ‘ਤੇ ਮਾਣ ਹੈ।”

