October 2, 2026

CM ਮਾਨ ਦੱਸਣ, ਹੁਣ ਤੱਕ ਕਿੰਨੇ ਚੋਣ ਵਾਅਦੇ ਪੂਰੇ ਹੋਏ: ਨਾਇਬ ਸੈਣੀ

ਸਨੌਰ/ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿੱਚੋਂ ਹੁਣ ਤੱਕ ਕਿੰਨੇ ਪੂਰੇ ਕੀਤੇ ਹਨ। ਸ਼ਹੀਦ ਉਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਸਨੌਰ ਵਿੱਚ ਆਯੋਜਿਤ ਸਮਾਗਮ ਨੂੰ […]

ਕੁਰੂਕਸ਼ੇਤਰ ਜ਼ਿਲ੍ਹਾ ਜੇਲ੍ਹ ਵਿੱਚ ਸਿਹਤ ਜਾਂਚ ਕੈਂਪ, 200 ਤੋਂ ਵੱਧ ਕੈਦੀਆਂ ਦੀ ਹੋਈ ਮੈਡੀਕਲ ਜਾਂਚ

ਕੁਰੂਕਸ਼ੇਤਰ: ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵੈਦਿਆ ਕਰਤਾਰ ਸਿੰਘ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਵਿੱਚ ਯੂਨੀਵਰਸਿਟੀ ਆਯੁਰਵੈਦਿਕ ਹਸਪਤਾਲ ਵੱਲੋਂ ਸਿਹਤ ਜਾਗਰੂਕਤਾ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 200 ਤੋਂ ਵੱਧ ਕੈਦੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖੁਰਾਕ ਅਤੇ […]

ਮਹਾਂਪੁਰਖਾਂ ਦਾ ਜੀਵਨ ਸਮਾਜ ਲਈ ਪ੍ਰੇਰਣਾ ਸਰੋਤ: ਨਾਇਬ ਸਿੰਘ ਸੈਣੀ

ਯਮੁਨਾਨਗਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੰਤ ਮਹਾਂਪੁਰਖਾਂ ਦਾ ਜੀਵਨ ਸਮਾਜ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਿਹਾ ਹੈ। ਉਨ੍ਹਾਂ ਦੇ ਆਦਰਸ਼ ਮਨੁੱਖਤਾ, ਸੇਵਾ, ਸਮਾਨਤਾ ਅਤੇ ਰਾਸ਼ਟਰ ਨਿਰਮਾਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਮਹਾਂਪੁਰਖਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ, ਤਾਂ […]

Punjab Safai Strike: ਪੰਜਾਬ ਸਰਕਾਰ ਦਾ ਪੈਕੇਜ ਰੱਦ, ਸਫ਼ਾਈ ਕਾਮਿਆਂ ਨੇ ਹੜਤਾਲ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਲਈ ਐਲਾਨੇ ਗਏ ਰਾਹਤ ਪੈਕੇਜ ਨੂੰ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਰਕਾਰ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਸ਼ਹਿਰਾਂ ਵਿੱਚ ਸਫ਼ਾਈ ਪ੍ਰਬੰਧਾਂ ‘ਤੇ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ […]

Amritpal Singh Protest: ਚੰਡੀਗੜ੍ਹ ਮਾਰਚ ਦੌਰਾਨ ਤਣਾਅ, ਵਾਟਰ ਕੈਨਨ ‘ਤੇ ਚੜ੍ਹਿਆ ਪ੍ਰਦਰਸ਼ਨਕਾਰੀ; CM ਹਾਊਸ ਨੇੜੇ ਸੁਰੱਖਿਆ ਸਖ਼ਤ

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਵੱਲੋਂ ਕੱਢੇ ਗਏ ਚੰਡੀਗੜ੍ਹ ਮਾਰਚ ਦੌਰਾਨ ਬੁੱਧਵਾਰ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਬਣ ਗਈ। ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਪੁਲੀਸ ਦੀ ਵਾਟਰ ਕੈਨਨ ਵਾਲੀ ਗੱਡੀ ‘ਤੇ ਚੜ੍ਹ ਗਿਆ, ਜਿਸ ਨਾਲ ਮੌਕੇ ‘ਤੇ ਹੰਗਾਮਾ […]

ਕੋਟਭਾਈ ਗੁਰਦੁਆਰੇ ‘ਚੋਂ ਗੁਟਕਾ ਸਾਹਿਬ ਚੋਰੀ ਕਰ ਬੇਅਦਬੀ, ਨਾਬਾਲਗ ਹਿਰਾਸਤ ‘ਚ; ਪਿੰਡ ‘ਚ ਤਣਾਅ

ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਹਲਕੇ ਅਧੀਨ ਪੈਂਦੇ ਪਿੰਡ ਕੋਟਭਾਈ ਵਿੱਚ ਗੁਰਦੁਆਰੇ ਵਿੱਚੋਂ ਗੁਟਕਾ ਸਾਹਿਬ ਚੋਰੀ ਕਰਕੇ ਉਸ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਨਾਬਾਲਗ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। […]

Punjab Safai Workers: ਪੰਜਾਬ ਸਰਕਾਰ ਪੰਜ ਸਾਲ ਤੋਂ ਵੱਧ ਸੇਵਾ ਵਾਲੇ ਸਫਾਈ ਕਾਮਿਆਂ ਨੂੰ ਕਰੇਗੀ ਪੱਕਾ, ਤਨਖਾਹ ਵੀ ਵਧੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਲਈ ਵੱਡਾ ਐਲਾਨ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ ਕੰਟਰੈਕਟ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਨੇ ਦੱਸਿਆ […]

‘ਜਨਰੇਸ਼ਨ ਗਟਰ’ ਵਿਵਾਦ ‘ਤੇ ਕੰਗਨਾ ਰਣੌਤ ਦਾ ਨਵਾਂ ਵੀਡੀਓ, ਬੋਲੀ- “ਕੀ ਤੁਸੀਂ ਆਪਣੀ ਧੀ ਨੂੰ ਅਜਿਹਾ ਸਿਖਾਓਗੇ?”

ਨਵੀਂ ਦਿੱਲੀ: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਆਪਣੇ “ਜਨਰੇਸ਼ਨ ਗਟਰ” ਬਿਆਨ ਨੂੰ ਲੈ ਕੇ ਚਰਚਾ ਵਿੱਚ ਹੈ। ਇਸ ਟਿੱਪਣੀ ‘ਤੇ ਵਿਆਪਕ ਆਲੋਚਨਾ ਹੋਣ ਤੋਂ ਬਾਅਦ ਕੰਗਨਾ ਨੇ ਇੰਸਟਾਗ੍ਰਾਮ ‘ਤੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਵੀਡੀਓ ਵਿੱਚ ਕੰਗਨਾ ਨੇ ਕਿਹਾ, “ਕੀ ਤੁਸੀਂ ਆਪਣੀ ਧੀ ਨੂੰ ਇਹ […]

ਲਾਈਨ ਤੋਂ ਬਚਣ ਦੀ ਕੋਸ਼ਿਸ਼ ਪਈ ਮਹਿੰਗੀ, ਹਰਿਆਣਾ ਰੋਡਵੇਜ਼ ਦੀ ਬੱਸ ਡਰੇਨ ਵਿੱਚ ਫਸੀ

ਅੰਬਾਲਾ: ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਟ੍ਰੈਫਿਕ ਜਾਮ ਤੋਂ ਬਚਣ ਦੀ ਕੋਸ਼ਿਸ਼ ਇੱਕ ਹਰਿਆਣਾ ਰੋਡਵੇਜ਼ ਬੱਸ ਡਰਾਈਵਰ ਨੂੰ ਮਹਿੰਗੀ ਪੈ ਗਈ। ਲਾਈਨ ਵਿੱਚ ਖੜ੍ਹਨ ਦੀ ਬਜਾਏ ਸਲਿੱਪ ਰੋਡ ਰਾਹੀਂ ਨਿਕਲਣ ਦੀ ਕੋਸ਼ਿਸ਼ ਦੌਰਾਨ ਬੱਸ ਦਾ ਅਗਲਾ ਟਾਇਰ ਡਿਵਾਈਡਰ ਹੇਠਾਂ ਬਣੀ ਡਰੇਨ ਵਿੱਚ ਫਸ ਗਿਆ, ਜਿਸ ਕਾਰਨ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਅੰਬਾਲਾ […]

ਹਰਿਆਣਾ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਵੱਡੀ ਰਾਹਤ, 30 ਲੱਖ ਰੁਪਏ ਤੱਕ ਦੇ EV ‘ਤੇ ਰਜਿਸਟ੍ਰੇਸ਼ਨ ਟੈਕਸ ਮੁਆਫ਼

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਸੂਬੇ ਦੀ ਨਵੀਂ EV ਨੀਤੀ ਨੂੰ ਮਨਜ਼ੂਰੀ ਦਿੰਦਿਆਂ 30 ਲੱਖ ਰੁਪਏ ਤੱਕ ਦੇ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ 100 ਫ਼ੀਸਦੀ ਟੈਕਸ ਛੋਟ ਦੇਣ ਦਾ ਐਲਾਨ ਕੀਤਾ […]