October 2, 2026

ਬਰਨਾਲਾ ਲਾਠੀਚਾਰਜ ਮਾਮਲਾ: ਕਾਂਗਰਸੀ ਸੰਸਦ ਮੈਂਬਰਾਂ ਨੇ ਕੌਮੀ ਕਮਿਸ਼ਨ ਤੋਂ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ: ਬਰਨਾਲਾ ਵਿੱਚ ਸਫਾਈ ਕਾਮਿਆਂ ‘ਤੇ ਹੋਏ ਲਾਠੀਚਾਰਜ ਮਾਮਲੇ ਨੂੰ ਲੈ ਕੇ ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਦਖ਼ਲ ਦੀ ਮੰਗ ਕੀਤੀ ਹੈ। ਸੰਸਦ ਮੈਂਬਰਾਂ ਨੇ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਮੰਗ ਪੱਤਰ ਸੌਂਪਦਿਆਂ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ […]

ਪੰਜਾਬ ਵਿੱਚ PSPCL ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (AAC) ਦੇ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਹ ਐਲਾਨ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ। ਪੰਜਾਬ ਭਵਨ […]

ਸ੍ਰੀ ਚਮਕੌਰ ਸਾਹਿਬ ‘ਚ ਨਹਿਰੀ ਸਿੰਚਾਈ ਨੂੰ ਵੱਡਾ ਹੁਲਾਰਾ, 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ 26.12 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ […]

ਪੰਜਾਬ ਯੂਨੀਵਰਸਿਟੀ ਦੀ ਕਾਰਜਕਾਰੀ ਵਾਈਸ ਚਾਂਸਲਰ ਬਣੇਗੀ ਡਾ. ਮੀਨਾਕਸ਼ੀ ਗੋਇਲ, ਅਗਲੇ ਹੁਕਮਾਂ ਤੱਕ ਸੰਭਾਲਣਗੇ ਅਹੁਦਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (ਪੀਯੂ) ਦੀ ਵਾਈਸ ਚਾਂਸਲਰ ਪ੍ਰੋ. ਰੇਣੂ ਵਿਗ ਦੇ ਕਾਰਜਕਾਲ ਦਾ ਵਾਧਾ ਖ਼ਤਮ ਹੋਣ ਤੋਂ ਬਾਅਦ ਡਾ. ਮੀਨਾਕਸ਼ੀ ਗੋਇਲ ਨੂੰ ਅਗਲੇ ਹੁਕਮਾਂ ਤੱਕ ਯੂਨੀਵਰਸਿਟੀ ਦੀ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਯੂਨੀਵਰਸਿਟੀ ਦੇ ਡੀਨ ਆਫ ਯੂਨੀਵਰਸਿਟੀ ਇੰਸਟਰਕਸ਼ਨਜ਼ (DUI) ਡਾ. ਮੀਨਾਕਸ਼ੀ […]

ਪੰਜਾਬ ਨੂੰ 1100 ਕਰੋੜ ਦਾ ਵੱਡਾ ਨਿਵੇਸ਼, ਵਰਧਮਾਨ ਗਰੁੱਪ ਅਤੇ ਜਾਪਾਨ ਦੀ ਆਈਚੀ ਸਟੀਲ ਦੇ ਸਾਂਝੇ ਪ੍ਰੋਜੈਕਟ ਦੀ ਨੀਂਹ ਰੱਖੀ

ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਣ ਜਾ ਰਿਹਾ ਹੈ। ਵਰਧਮਾਨ ਗਰੁੱਪ ਅਤੇ ਜਾਪਾਨ ਦੀ ਆਈਚੀ ਸਟੀਲ ਦੇ ਸਾਂਝੇ ਉਪਰਾਲੇ ਤਹਿਤ 1,100 ਕਰੋੜ ਰੁਪਏ ਦੇ ਨਵੇਂ ਉਦਯੋਗਿਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਸਰਕਾਰ ਮੁਤਾਬਕ, ਕੰਪਨੀ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਅਤੇ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸ਼ੁਰੂਆਤੀ 500 […]

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ, ਤੰਦਰੁਸਤ ਤੇ ਅਨੁਸ਼ਾਸਿਤ ਪੀੜ੍ਹੀ ਹੀ ਵਿਕਸਤ ਭਾਰਤ ਦੀ ਨੀਂਹ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ। ਜੇਕਰ ਨੌਜਵਾਨ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ-ਮੁਕਤ ਹੋਣਗੇ ਤਾਂ ਵਿਕਸਤ ਭਾਰਤ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ। ਮੁੱਖ ਮੰਤਰੀ ਯਮੁਨਾਨਗਰ ਵਿੱਚ ਆਯੋਜਿਤ ‘ਨਸ਼ਿਆਂ ਖ਼ਿਲਾਫ਼ ਜੰਗ, […]

ਪੰਜਾਬ ‘ਚ ਸਫਾਈ ਕਾਮਿਆਂ ਦੀ ਹੜਤਾਲ ਖ਼ਤਮ, ਸਰਕਾਰ ਨੇ ਤਨਖ਼ਾਹ 10,500 ਤੋਂ ਵਧਾ ਕੇ 20,500 ਰੁਪਏ ਕੀਤੀ

ਪੰਜਾਬ ਦੇ ਸਫਾਈ ਕਾਮਿਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਆਪਣੀ ਅਣਮਿੱਥੇ ਸਮੇਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਸਫਾਈ ਕਾਮਿਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ […]

ਮਾਨਸਿਕ ਸਿਹਤ ਸੰਭਾਲ ਕਾਨੂੰਨ ਲਾਗੂ ਨਾ ਕਰਨ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਤੋਂ ਮੰਗਿਆ ਨਿੱਜੀ ਹਲਫ਼ਨਾਮਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨਸਿਕ ਸਿਹਤ ਸੰਭਾਲ ਕਾਨੂੰਨ (Mental Healthcare Act) ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਹਲਫ਼ਨਾਮੇ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਨੂੰ ਵੀ ਕਾਨੂੰਨ ਅਧੀਨ ਲੋੜੀਂਦੇ ਅਥਾਰਟੀ ਬੋਰਡਾਂ ਦੇ ਗਠਨ […]

ਚੰਡੀਗੜ੍ਹ ‘ਚ AAP ਨੂੰ ਵੱਡਾ ਝਟਕਾ, ਵਾਰਡ-29 ਦੇ ਕੌਂਸਲਰ ਮੁਨੱਵਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਵਾਰਡ ਨੰਬਰ-29 ਦੇ ਕੌਂਸਲਰ ਮੁਨੱਵਰ ਆਪਣੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਮੁਨੱਵਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ […]

ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਨਰਸਾਂ ਤੇ ਫਾਰਮਾਸਿਸਟ ਅਣਮਿੱਥੇ ਸਮੇਂ ਦੀ ਹੜਤਾਲ ‘ਤੇ

ਪੰਜਾਬ ਦੇ ਆਮ ਆਦਮੀ ਕਲੀਨਿਕਾਂ (AAP Clinics) ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਦੇ ਕਈ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ […]