October 2, 2026

ਮੁਹਾਲੀ ‘ਚ ਪੁਲਿਸ ਮੁਕਾਬਲੇ ਮਗਰੋਂ ANTF ਟੀਮ ‘ਤੇ ਹਮਲੇ ਦੇ ਤਿੰਨ ਮੁਲਜ਼ਮ ਕਾਬੂ, ਦੋ ਨੇ ਅਦਾਲਤ ‘ਚ ਕੀਤਾ ਆਤਮ-ਸਮਰਪਣ

ਮੁਹਾਲੀ ਵਿੱਚ ਬੀਤੇ ਸ਼ਨੀਵਾਰ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੀ ਟੀਮ ‘ਤੇ ਹਮਲਾ ਕਰਕੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਮੁਕਾਬਲੇ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਹੋਰ ਮੁਲਜ਼ਮਾਂ ਨੇ ਮੁਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ। […]

ਰਾਹੁਲ ਗਾਂਧੀ ਦੀ ਹਿਰਾਸਤ ਦੇ ਵਿਰੋਧ ‘ਚ ਦਿੱਲੀ ਕੂਚ ਤੋਂ ਪਹਿਲਾਂ ਡੱਬਵਾਲੀ ‘ਚ ਕਾਂਗਰਸੀ ਨਜ਼ਰਬੰਦ, 5 ਵਰਕਰ ਹਿਰਾਸਤ ‘ਚ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਨਿਵਾਸ ਅੱਗੇ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਦਿੱਲੀ ਕੂਚ ਕਰਨ ਦੀ ਤਿਆਰੀ ਕਰ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਡੱਬਵਾਲੀ ਪੁਲਿਸ ਨੇ ਅਹਿਤਿਆਤੀ ਕਾਰਵਾਈ ਕੀਤੀ। ਜਾਣਕਾਰੀ ਅਨੁਸਾਰ, ਬੀਤੀ ਰਾਤ ਕਰੀਬ 12 ਵਜੇ ਪੁਲਿਸ ਨੇ ਕਾਂਗਰਸ ਦੇ ਸੀਨੀਅਰ ਆਗੂ ਜੱਗਾ […]

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹੰਝੂ ਗੈਸ ਦੇ ਗੋਲੇ ਛੱਡੇ; ਕਈ ਵੀਡੀਓਜ਼ ਵਾਇਰਲ

ਦਿੱਲੀ ਦੇ ਜੰਤਰ-ਮੰਤਰ ‘ਤੇ ਬੁੱਧਵਾਰ ਰਾਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਚੱਲ ਰਹੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ, ਜਦਕਿ ਘਟਨਾ ਨਾਲ ਸਬੰਧਤ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪੁਲਿਸ ਨੇ […]

CBI ਅਦਾਲਤ ਦਾ ਹੁਕਮ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਤੇ ਕ੍ਰਿਸ਼ਾਨੂ ਸ਼ਾਰਦਾ 23 ਜੁਲਾਈ ਨੂੰ ਅਦਾਲਤ ‘ਚ ਹੋਣਗੇ ਪੇਸ਼

ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਦੀਆਂ ਅਰਜ਼ੀਆਂ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਆਪਣੇ ਖ਼ਿਲਾਫ਼ ਚੱਲ ਰਹੇ ਕਥਿਤ ਰਿਸ਼ਵਤਖੋਰੀ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਸਰੀਰਕ ਤੌਰ ‘ਤੇ ਹਾਜ਼ਰ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਦੋਵੇਂ ਮੁਲਜ਼ਮਾਂ ਨੂੰ […]

NEET ਪੇਪਰ ਲੀਕ ਅਤੇ ਜੰਤਰ-ਮੰਤਰ ਲਾਠੀਚਾਰਜ ਖ਼ਿਲਾਫ਼ ਲੁਧਿਆਣਾ ‘ਚ ਵਿਦਿਆਰਥੀਆਂ ਦਾ ਰੋਸ਼ ਮਾਰਚ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

NEET ਪੇਪਰ ਲੀਕ ਅਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਰੋਸ਼ ਮਾਰਚ ਕੱਢਿਆ। ਸਟੂਡੈਂਟਸ ਕੌਕਰੋਚ ਜਨਤਾ ਪਾਰਟੀ (CJP) ਦੇ ਸਮਰਥਨ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਹਿਰ ਦੀ ਕਿੱਪਸ ਮਾਰਕੀਟ ਵਿੱਚ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ […]

ਰਾਜਾ ਵੜਿੰਗ ਨੇ CM ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਮੰਗਿਆ ਅਸਤੀਫਾ, ਪੇਪਰ ਲੀਕ ਮਾਮਲਿਆਂ ‘ਤੇ ਘੇਰੀ ਸਰਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਿਵੇਂ ਰਾਸ਼ਟਰੀ ਪੱਧਰ ‘ਤੇ ਪੇਪਰ ਲੀਕ ਮਾਮਲਿਆਂ ਲਈ ਪ੍ਰਧਾਨ ਮੰਤਰੀ ਨਰਿੰਦਰ […]

ਅੰਤਰਰਾਸ਼ਟਰੀ ਸ਼ਤਰੰਜ ਦਿਵਸ ਮੌਕੇ ਪੰਚਕੂਲਾ ‘ਚ ਨੰਨ੍ਹੇ ਖਿਡਾਰੀਆਂ ਨੇ ਵਿਖਾਇਆ ਹੁਨਰ, ਟੂਰਨਾਮੈਂਟ ‘ਚ ਚੱਲੀਆਂ ਦਿਮਾਗੀ ਚਾਲਾਂ

ਅੰਤਰਰਾਸ਼ਟਰੀ ਸ਼ਤਰੰਜ ਦਿਵਸ ਮੌਕੇ ਪੰਚਕੂਲਾ ਵਿੱਚ ਕਰਵਾਏ ਗਏ ਸ਼ਤਰੰਜ ਟੂਰਨਾਮੈਂਟ ਵਿੱਚ ਨੰਨ੍ਹੇ ਖਿਡਾਰੀਆਂ ਨੇ ਆਪਣੀ ਰਣਨੀਤਕ ਸੋਚ, ਧੀਰਜ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ‘ਚੈੱਸ ਟੈਕਟਿਕਸ ਅਕੈਡਮੀ’ ਅਤੇ ‘ਬਲਮਚੇਨ ਬਲੂਹੇਨ’ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਇਸ ਟੂਰਨਾਮੈਂਟ ਵਿੱਚ ਅੰਡਰ-7, ਅੰਡਰ-10 ਅਤੇ ਅੰਡਰ-15 ਵਰਗ ਦੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ […]

ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਵਿਰਾਸਤ: ਤਿੰਨ ਪੀੜ੍ਹੀਆਂ ਤੋਂ ਇਨਸਾਫ਼ ਅਤੇ ਹੱਕਾਂ ਦੀ ਲੜਾਈ ਦਾ ਇਤਿਹਾਸ

ਪੰਜਾਬ ਦੇ ਕਾਲੇ ਦੌਰ ਦੌਰਾਨ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਵਾਰਿਸ ਲਾਸ਼ਾਂ ਦੇ ਸਸਕਾਰ ਨਾਲ ਜੁੜੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਵਾਲੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਦਲੇਰੀ ਪਿੱਛੇ ਉਨ੍ਹਾਂ ਦੇ ਪਰਿਵਾਰ ਦੀ ਤਿੰਨ ਪੀੜ੍ਹੀਆਂ ਦੀ ਸੰਘਰਸ਼ਮਈ ਵਿਰਾਸਤ ਰਹੀ ਹੈ। ਪਰਿਵਾਰ ਨੇ ਵੱਖ-ਵੱਖ ਦੌਰਾਂ ਵਿੱਚ ਜ਼ੁਲਮ ਅਤੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। […]

ਜ਼ੀਰਕਪੁਰ ‘ਚ CTU ਬੱਸ ਦਾ ਸਟੀਅਰਿੰਗ ਜਾਮ, ਵਾਹਨ ਨਾਲ ਟੱਕਰ; ਔਰਤ ਸਮੇਤ 3 ਜ਼ਖ਼ਮੀ

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀ ਇੱਕ ਬੱਸ ਐਤਵਾਰ ਸਵੇਰੇ ਜ਼ੀਰਕਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ, ਬੱਸ ਦਾ ਸਟੀਅਰਿੰਗ ਅਚਾਨਕ ਜਾਮ ਹੋ ਗਿਆ, ਜਿਸ ਕਾਰਨ ਡਰਾਈਵਰ ਬੱਸ ‘ਤੇ ਕਾਬੂ ਨਾ ਰੱਖ ਸਕਿਆ ਅਤੇ ਬੱਸ ਅੱਗੇ ਜਾ ਰਹੇ ਇੱਕ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋਏ […]

ਸੁਨਾਮ ‘ਚ ਅੱਜ ਮੈਗਾ ਰੁਜ਼ਗਾਰ ਮੇਲਾ, 100 ਤੋਂ ਵੱਧ ਕੰਪਨੀਆਂ 35 ਹਜ਼ਾਰ ਤੋਂ ਵੱਧ ਨੌਕਰੀਆਂ ਦੇਣਗੀਆਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 20 ਜੁਲਾਈ ਨੂੰ ਸੁਨਾਮ ਵਿੱਚ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੁਜ਼ਗਾਰ ਮੇਲੇ ਵਿੱਚ ਭਾਰਤ ਅਤੇ ਵਿਦੇਸ਼ ਦੀਆਂ 100 ਤੋਂ ਵੱਧ ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ, ਜੋ ਵੱਖ-ਵੱਖ ਖੇਤਰਾਂ ਵਿੱਚ 35 ਹਜ਼ਾਰ ਤੋਂ ਵੱਧ ਅਸਾਮੀਆਂ ਲਈ […]