October 2, 2026

ਪੰਜਾਬ ਦੇ ਸਰਕਾਰੀ ਸਕੂਲਾਂ ਦੇ 11ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਸਕੂਲ ਬੈਗ, ਵੰਡ ਦੇ ਹੁਕਮ ਜਾਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੈਸ਼ਨ 2026-27 ਲਈ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸਾਰੇ ਸਕੂਲ ਬੈਗ ਤਿਆਰ ਕਰਵਾ ਕੇ ਜ਼ਿਲ੍ਹਾ ਪੱਧਰ ਦੇ ਆਪਣੇ ਖੇਤਰੀ ਦਫ਼ਤਰਾਂ ਅਤੇ ਸਿੱਖਿਆ ਬਲਾਕਾਂ ਵਿੱਚ ਭੇਜ ਦਿੱਤੇ ਹਨ। […]

ਫਰੀਦਕੋਟ ਫਾਰਮੇਸੀ ਪੇਪਰ ਲੀਕ ਮਾਮਲਾ: 3 ਤੋਂ 13 ਲੱਖ ਰੁਪਏ ਵਿੱਚ ਵਿਕਿਆ ਪੇਪਰ, 35 ਵਿਅਕਤੀ ਹਿਰਾਸਤ ਵਿੱਚ

ਫਰੀਦਕੋਟ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਕਥਿਤ ਨਕਲ ਅਤੇ ਪੇਪਰ ਲੀਕ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਿਟੀ ਪੁਲਿਸ ਫਰੀਦਕੋਟ ਨੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਗਰੋਹ ਦੇ 7 ਮੈਂਬਰਾਂ ਸਮੇਤ ਕੁੱਲ 35 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਮੁਤਾਬਕ, ਪ੍ਰੀਖਿਆ ਪਾਸ ਕਰਵਾਉਣ […]

CJI ਸੂਰਿਆ ਕਾਂਤ ਨੇ ਪੰਜਾਬ-ਹਰਿਆਣਾ ਵਿੱਚ ਜ਼ਿਲ੍ਹਾ ਅਦਾਲਤਾਂ ਨੂੰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ, ਵੱਧ ਨਿਆਂਇਕ ਅਧਿਕਾਰੀਆਂ ਦੀ ਕੀਤੀ ਵਕਾਲਤ

ਭਾਰਤ ਦੇ ਮੁੱਖ ਜੱਜ (CJI) ਸੂਰਿਆ ਕਾਂਤ ਨੇ ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਨਿਆਂਇਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਵੱਧ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਦੀ ਲੋੜ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਬਹੁ-ਪੱਧਰੀ ਪਾਰਕਿੰਗ ਸਹੂਲਤ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ CJI ਨੇ ਪੰਜਾਬ […]

ਪੰਜਾਬ BJP ਨੇ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਵਿੱਚ ਵੱਡਾ ਫੇਰਬਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਕੀਤਾ। ਪਾਰਟੀ ਮੁਤਾਬਕ ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ […]

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲੀ ਵਿੱਤੀ ਮਜ਼ਬੂਤੀ, ਸਿੱਖਿਆ ਤੋਂ ਇਲਾਜ ਤੱਕ ਬਣਿਆ ਸਹਾਰਾ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ ਉਨ੍ਹਾਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੀ ਹੈ। ਸਰਕਾਰ ਮੁਤਾਬਕ, 25 ਜੂਨ 2026 ਤੱਕ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਕਰੀਬ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਜਾ ਚੁੱਕੀ ਹੈ, […]

ਹਿਮਾਚਲ ਐਂਟਰੀ ਟੈਕਸ ਵਿਵਾਦ: ਨੈਸ਼ਨਲ ਹਾਈਵੇਅ ਤੋਂ ਟੋਲ ਬੈਰੀਅਰ ਹਟਾਉਣ ਦੀ ਮੰਗ, ਰਾਸ਼ਟਰਪਤੀ ਨੂੰ ਸੌਂਪੀ 80 ਪੰਨਿਆਂ ਦੀ ਪਟੀਸ਼ਨ

ਹਿਮਾਚਲ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਅਤੇ ਐਨਐਚਏਆਈ (NHAI) ਦੀਆਂ ਸੜਕਾਂ ‘ਤੇ ਵਸੂਲੇ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਸਾਂਝੀ ਸੰਘਰਸ਼ ਕਮੇਟੀ ਨੇ ਹੁਣ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਦਰਵਾਜ਼ਾ ਖੜਕਾਇਆ ਹੈ। ਕਮੇਟੀ ਨੇ ਸੰਵਿਧਾਨ ਦੀਆਂ ਧਾਰਾਵਾਂ 256 ਅਤੇ 257 ਤਹਿਤ ਦਖ਼ਲ ਦੀ ਮੰਗ ਕਰਦਿਆਂ 80 ਪੰਨਿਆਂ ਦੀ ਵਿਸਥਾਰਤ ਪਟੀਸ਼ਨ ਰਾਸ਼ਟਰਪਤੀ ਨੂੰ ਸੌਂਪੀ ਹੈ। ਇਹ ਪਟੀਸ਼ਨ […]

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਮੁਸੀਬਤ: ਜਨਮ ਸਰਟੀਫਿਕੇਟਾਂ ‘ਚ ਨਾਮ ਨਾ ਹੋਣ ਕਾਰਨ ਹਜ਼ਾਰਾਂ ਦੇ ਦਾਖਲੇ ਰੁਕੇ

ਪੰਜਾਬ ਵਿੱਚ ਅੱਠਵੀਂ ਜਮਾਤ ਤੋਂ ਲੈ ਕੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਇੱਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਦਾਖਲੇ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰਨ ਤੋਂ ਬਾਅਦ ਕਈ ਵਿਦਿਆਰਥੀਆਂ ਦੇ ਦਾਖਲੇ ਰੁਕ ਗਏ ਹਨ, ਕਿਉਂਕਿ ਉਨ੍ਹਾਂ ਦੇ ਜਨਮ ਸਰਟੀਫਿਕੇਟਾਂ ਵਿੱਚ ਨਾਮ ਦੀ ਥਾਂ ਸਿਰਫ਼ ‘ਲੜਕਾ’ ਜਾਂ […]

PM मोदी का आज हरियाणा, चंडीगढ़ और पंजाब दौरा, 26,800 करोड़ की परियोजनाओं की सौगात; पहली हाइड्रोजन ट्रेन को दिखाएंगे हरी झंडी

प्रधानमंत्री नरेंद्र मोदी आज हरियाणा, चंडीगढ़ और पंजाब के एक दिवसीय दौरे पर रहेंगे। इस दौरान वे तीनों राज्यों में 26,800 करोड़ रुपये से अधिक की विकास परियोजनाओं का उद्घाटन और शिलान्यास करेंगे। इन परियोजनाओं से स्वास्थ्य, शिक्षा, रेलवे और सड़क अवसंरचना को बड़ा बढ़ावा मिलने की उम्मीद है। जींद से पहली हाइड्रोजन ट्रेन को […]

NEET UG Result 2026: पंजाब के आर्यन गुप्ता और हरियाणा के पंशुल बंसल बने टॉपर, दोनों ने हासिल किए 715 अंक

नेशनल टेस्टिंग एजेंसी (NTA) ने देर रात NEET UG 2026 परीक्षा का परिणाम घोषित कर दिया। इस वर्ष पंजाब के आर्यन गुप्ता और हरियाणा के पंशुल बंसल ने 720 में से 715 अंक प्राप्त कर संयुक्त रूप से देश में शीर्ष स्थान हासिल किया है। इस बार मेडिकल कॉलेजों में प्रवेश के लिए आयोजित परीक्षा […]

ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ: SIT ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, ਸੋਮਵਾਰ ਨੂੰ ਪੁੱਛਗਿੱਛ ਲਈ ਹੋਣਗੇ ਪੇਸ਼

ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ ਆਉਣ ਵਾਲੇ ਸੋਮਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਕਾਰਵਾਈ ਨਾਲ […]