October 2, 2026
#Punjab News

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਦਾ ਹਾਦਸਾ, 6 ਦੀ ਮੌਤ

Sri Anandpur Sahib ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਦਾ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਜਖ਼ਮੀ ਹੋ ਗਏ ਹਨ।

ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ ਅਤੇ ਸਥਾਨਕ ਲੋਕਾਂ ਵੱਲੋਂ ਤੁਰੰਤ ਰਾਹਤ ਕੰਮ ਸ਼ੁਰੂ ਕੀਤਾ ਗਿਆ। ਜਖ਼ਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੱਸ ਦਾ ਸੰਤੁਲਨ ਬਿਗੜਣ ਕਾਰਨ ਇਹ ਹਾਦਸਾ ਵਾਪਰਿਆ।