ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਯਾਤਰਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਲਾਗੂ ਹੋਣ ਤੋਂ ਬਾਅਦ ਗੁਰੂ ਸਾਹਿਬ ਦਾ ਧੰਨਵਾਦ ਕਰਨ ਲਈ ਕੱਢੀ ਜਾ ਰਹੀ ਹੈ। ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ।
ਯਾਤਰਾ ਦਾ ਆਗਾਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਨਤਮਸਤਕ ਹੋ ਕੇ ਕੀਤਾ ਜਾਵੇਗਾ। ਇਸ ਤੋਂ ਬਾਅਦ ਯਾਤਰਾ ਰੋਪੜ, ਬਲਾਚੌਰ, ਬੰਗਾ ਅਤੇ ਫਗਵਾੜਾ ਰਾਹੀਂ ਗੁਜ਼ਰੇਗੀ।
🛕 ਦੂਜੇ ਦਿਨ ਦਾ ਰੂਟ
ਦੂਜੇ ਦਿਨ ਇਹ ਯਾਤਰਾ ਜਲੰਧਰ ਤੋਂ ਹੁੰਦੀ ਹੋਈ ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜੀਰਾ, ਫਰੀਦਕੋਟ ਅਤੇ ਕੋਟਕਪੂਰਾ ਤੱਕ ਜਾਵੇਗੀ।
📍 ਤੀਜੇ ਦਿਨ ਹੋਵੇਗੀ ਸਮਾਪਤੀ
ਤੀਜੇ ਦਿਨ ਯਾਤਰਾ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ ਅਤੇ ਸੁਨਾਮ ਰਾਹੀਂ ਅੱਗੇ ਵਧੇਗੀ। ਅਖੀਰ ਵਿੱਚ ਸੰਗਰੂਰ, ਸਮਾਣਾ ਅਤੇ ਪਟਿਆਲਾ ਤੋਂ ਹੁੰਦੀ ਹੋਈ ਸ੍ਰੀ ਫਤਿਹਗੜ੍ਹ ਸਾਹਿਬ ‘ਚ ਯਾਤਰਾ ਦੀ ਸਮਾਪਤੀ ਹੋਵੇਗੀ।
🙏 ਧਾਰਮਿਕ ਭਾਵਨਾ ਨਾਲ ਜੁੜੀ ਯਾਤਰਾ
ਮੁੱਖ ਮੰਤਰੀ Bhagwant Mann ਇਸ ਯਾਤਰਾ ਦੌਰਾਨ ਤਖ਼ਤਾਂ ਅਤੇ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨਗੇ ਅਤੇ ਸੰਗਤ ਨਾਲ ਵੀ ਰਲਮਿਲ ਕਰਣਗੇ।

