ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੀ ਗਈ FIR ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਮਜੀਠਾ ਥਾਣੇ ਦੇ ਬਾਹਰ ਦਿੱਤੇ ਧਰਨੇ ਦੇ ਮਾਮਲੇ ਵਿੱਚ ਦਰਜ FIR ਦੀ ਕਾਪੀ ਹੁਣ ਜਨਤਕ ਹੋ ਗਈ ਹੈ।
ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਸਮੇਤ ਕੁੱਲ 5 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਦਾਲਤੀ ਦਖਲ ਤੋਂ ਬਾਅਦ ਘਟਨਾ ਦੇ ਚੌਥੇ ਦਿਨ ਇਹ FIR ਜਾਰੀ ਕੀਤੀ।
ਵੀਰਵਾਰ ਦੁਪਹਿਰ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ FIR ਦੀ ਕਾਪੀ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਮਜੀਠੀਆ ਦੇ ਵਕੀਲਾਂ ਨੂੰ ਸੌਂਪੀ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਮਜੀਠਾ ਥਾਣੇ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਅਤੇ ਧਰਨੇ ਨੂੰ ਲੈ ਕੇ ਕੀਤੀ ਗਈ ਹੈ। ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ।

