ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਖ਼ਾਲਸਾ ਸਾਜਨਾ ਦਿਵਸ ਅਤੇ ਕੌਮੀ ਤਿਉਹਾਰ ਵਿਸਾਖੀ ਮੌਕੇ ਸਮੂਹ ਸੰਗਤਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦਸਮ ਪਿਤਾ Guru Gobind Singh ਜੀ ਵੱਲੋਂ ਸਾਜਿਆ ਖ਼ਾਲਸਾ ਪੰਥ ਸਾਨੂੰ ਹਮੇਸ਼ਾ ਹੱਕ, ਸੱਚ ਅਤੇ ਇਨਸਾਫ਼ ਦੇ ਰਸਤੇ ‘ਤੇ ਚੱਲਣ ਦੀ ਸਿੱਖਿਆ ਦਿੰਦਾ ਹੈ। ਇਹ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਅਤੇ ਸਮਾਜ ਵਿੱਚ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਸਾਖੀ ਦਾ ਇਹ ਪਵਿੱਤਰ ਤਿਉਹਾਰ ਸਾਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦਾ ਹੈ ਅਤੇ ਇਕਤਾ, ਭਾਈਚਾਰੇ ਅਤੇ ਸੇਵਾ ਦੇ ਸੰਦੇਸ਼ ਨੂੰ ਅੱਗੇ ਵਧਾਉਂਦਾ ਹੈ।

