New Delhi: ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (DA) ਵਿੱਚ 2 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ Union Cabinet of India ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਨਾਲ ਲੱਖਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।
ਨਵੇਂ ਫੈਸਲੇ ਅਨੁਸਾਰ ਵਧਿਆ ਹੋਇਆ ਡੀਏ 1 ਜਨਵਰੀ ਤੋਂ ਲਾਗੂ ਹੋਵੇਗਾ। ਸਰਕਾਰ ਵੱਲੋਂ ਆਮ ਤੌਰ ‘ਤੇ ਸਾਲ ਵਿੱਚ ਦੋ ਵਾਰ ਜਨਵਰੀ ਅਤੇ ਜੁਲਾਈ ਡੀਏ ਵਿੱਚ ਸੋਧ ਕੀਤੀ ਜਾਂਦੀ ਹੈ, ਹਾਲਾਂਕਿ ਇਸ ਵਾਰ ਐਲਾਨ ਵਿੱਚ ਹੋਈ ਦੇਰੀ ਕਾਰਨ ਕਰਮਚਾਰੀਆਂ ਵਿੱਚ ਨਾਰਾਜ਼ਗੀ ਵੀ ਦੇਖੀ ਗਈ।
ਇਸ ਵਾਧੇ ਨਾਲ ਕਰਮਚਾਰੀਆਂ ਦੀ ਟੇਕ-ਹੋਮ ਸੈਲਰੀ ਵਿੱਚ ਇਜ਼ਾਫ਼ਾ ਹੋਵੇਗਾ। ਪਹਿਲਾਂ ਡੀਏ ਦਰ ਬੇਸਿਕ ਤਨਖਾਹ ਦਾ ਲਗਭਗ 58 ਫੀਸਦੀ ਸੀ, ਜੋ ਹੁਣ ਹੋਰ ਵਧ ਜਾਵੇਗੀ। ਵਧਦੀ ਮਹਿੰਗਾਈ ਦੇ ਮੱਦੇਨਜ਼ਰ ਇਹ ਫੈਸਲਾ ਕਰਮਚਾਰੀਆਂ ਲਈ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਇਸਦੇ ਨਾਲ ਹੀ ਕਰਮਚਾਰੀ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਤਨਖਾਹ ਸੰਰਚਨਾ ਵਿੱਚ ਤਬਦੀਲੀਆਂ ਦੀ ਮੰਗ ਵੀ ਜਾਰੀ ਹੈ। ਖਾਸ ਤੌਰ ‘ਤੇ ਪ੍ਰਸਤਾਵਿਤ 8th Pay Commission ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ, ਜਿਸ ਤੋਂ ਭਵਿੱਖ ਵਿੱਚ ਤਨਖਾਹਾਂ ਦੀ ਸਮੀਖਿਆ ਦੀ ਉਮੀਦ ਕੀਤੀ ਜਾ ਰਹੀ ਹੈ।

