ਮਨਿੰਦਰ ਸਿੰਘ ਸਿੱਧੂ ਖ਼ਿਲਾਫ਼ ਪਰਚਾ ਰੱਦ ਕਰਨ ਦੀ ਮੰਗ
ਆਈ ਜੀ ਫਰੀਦਕੋਟ ਨਿਲਾਂਬਰੀ ਜਗਦਲੇ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਨਿਰਪੱਖ ਪੜਤਾਲ ਕਰਾਉਣਗੇ ਅਤੇ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦੇਣਗੇ। ਆਈ ਜੀ ਨੂੰ ਮਿਲੇ ਵਫਦ ਨੇ ਮੰਗ ਕੀਤੀ ਕਿ ਲੰਬੀ ਥਾਣੇ ਦੇ ਪੁਲੀਸ ਅਧਿਕਾਰੀਆਂ ਦੀਆਂ ਫੋਨ ਕਾਲਾਂ ਸੁਰੱਖਿਅਤ ਕੀਤੀਆਂ ਜਾਣ ਤਾਂ ਜੋ ਪੂਰੀ ਸੱਚਾਈ ਸਾਹਮਣੇ ਆ ਸਕੇ। ਧਰਨੇ ਨੂੰ ਫਰੀਦਕੋਟ ਦੇ ਸੰਸਦ ਮੈਂਬਰ ਦੀ ਪਤਨੀ ਸੰਦੀਪ ਕੌਰ, ਦਲੇਰ ਸਿੰਘ ਡੋਡ, ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਬਖਤੌਰ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ।

