May 12, 2026
#Punjab News

ਲੁਧਿਆਣਾ ‘ਚ AAP ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ, ਕੇਂਦਰੀ ਫੋਰਸ ਤੈਨਾਤ

ਲੁਧਿਆਣਾ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ਸਥਾਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ, ED ਦੀ ਟੀਮ ਸਵੇਰੇ ਤੋਂ ਹੀ ਮੌਕੇ ‘ਤੇ ਮੌਜੂਦ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ ਜਾਰੀ ਹੈ। ਇਸ ਕਾਰਵਾਈ ਦੌਰਾਨ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਕੇਂਦਰੀ ਪੁਲਿਸ ਬਲ ਨੂੰ ਵੀ ਤੈਨਾਤ ਕੀਤਾ ਗਿਆ ਹੈ।

ਹਾਲਾਂਕਿ, ਇਸ ਛਾਪੇਮਾਰੀ ਦੇ ਪਿੱਛੇ ਦੇ ਸਹੀ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ED ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਨੂੰ ਲੈ ਕੇ ਹੋਰ ਅੱਪਡੇਟ ਦੀ ਉਡੀਕ ਕੀਤੀ ਜਾ ਰਹੀ ਹੈ।