May 11, 2026
#Punjab News

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਨਲਾਈਨ ਕਲਾਸਾਂ ‘ਤੇ ਹੋ ਸਕਦਾ ਵੱਡਾ ਫੈਸਲਾ, PM ਮੋਦੀ ਨੇ Work From Home ‘ਤੇ ਦਿੱਤਾ ਜ਼ੋਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ Narendra Modi ਨੇ ਐਤਵਾਰ ਨੂੰ ਦੇਸ਼ਵਾਸੀਆਂ ਨੂੰ ਤੇਲ ਦੀ ਬਚਤ ਕਰਨ, ਜਨਤਕ ਆਵਾਜਾਈ ਦੀ ਵਰਤੋਂ ਵਧਾਉਣ ਅਤੇ “ਘਰੋਂ ਕੰਮ” (Work From Home) ਵਰਗੇ ਪ੍ਰਬੰਧਾਂ ਨੂੰ ਮੁੜ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਕਾਰਨ ਪੈਦਾ ਹੋ ਰਹੇ ਵਿਸ਼ਵਵਿਆਪੀ ਆਰਥਿਕ ਸੰਕਟ ਅਤੇ ਵਧਦੀਆਂ ਈਂਧਣ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸੰਦੇਸ਼ ਦਿੱਤਾ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਵੀਡੀਓ ਵਿੱਚ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਮੁਦਰਾ ਦੀ ਸੰਭਾਲ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਗੈਰ-ਜ਼ਰੂਰੀ ਖਰੀਦਦਾਰੀ ਅਤੇ ਵਿਦੇਸ਼ ਯਾਤਰਾਵਾਂ ਤੋਂ ਬਚਣ ਦੀ ਸਲਾਹ ਵੀ ਦਿੱਤੀ।

ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ Work From Home, Online Meetings ਅਤੇ Video Conferencing ਵਰਗੇ ਮਾਡਲ ਕਾਫੀ ਪ੍ਰਭਾਵਸ਼ਾਲੀ ਸਾਬਤ ਹੋਏ ਸਨ ਅਤੇ ਹੁਣ ਮੁੜ ਇਨ੍ਹਾਂ ਨੂੰ ਅਪਣਾਉਣ ਦਾ ਸਮਾਂ ਆ ਗਿਆ ਹੈ।

ਇਸ ਦੌਰਾਨ ਇਹ ਚਰਚਾ ਵੀ ਤੇਜ਼ ਹੋ ਗਈ ਹੈ ਕਿ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਨਲਾਈਨ ਕਲਾਸਾਂ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਸਿੱਖਿਆ ਵਿਭਾਗ ਵੱਲੋਂ ਗਰਮੀ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਆਨਲਾਈਨ ਪੜ੍ਹਾਈ ਅਤੇ ਛੁੱਟੀਆਂ ਸਬੰਧੀ ਵਿਕਲਪਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ।