Postgraduate Institute of Medical Education and Research (PGIMER) ਵਿੱਚ ਕੰਮ ਕਰ ਰਹੇ ਕਾਂਟ੍ਰੈਕਟ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਵਰਕਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੇ ਬਕਾਇਆ ਭੁਗਤਾਨ ਜਲਦ ਜਾਰੀ ਨਾ ਕੀਤੇ ਗਏ ਤਾਂ ਉਹ 25 ਅਪ੍ਰੈਲ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ।
ਵਰਕਰਾਂ ਦੇ ਮੁਤਾਬਕ ਕਾਫੀ ਸਮੇਂ ਤੋਂ ਤਨਖ਼ਾਹ ਅਤੇ ਹੋਰ ਭੁਗਤਾਨ ਬਕਾਇਆ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਹੱਲ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ।

