November 11, 2026
#Punjab News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋਵੇਗਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 27 ਅਕਤੂਬਰ ਤੱਕ ਚੱਲਣ ਦੀ ਯੋਜਨਾ ਹੈ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਉਣ ਦੀ ਕਾਰਵਾਈ ਰੱਖੀ ਗਈ ਹੈ।

ਇਜਲਾਸ ਦੌਰਾਨ ਪਰਵਿੰਦਰ ਸਿੰਘ ਝੋਟਾ ਮਾਮਲੇ, ਵੋਟਰ ਸੂਚੀਆਂ ਅਤੇ ਹੋਰ ਰਾਜਨੀਤਿਕ ਮੁੱਦਿਆਂ ’ਤੇ ਸਰਕਾਰ ਤੇ ਵਿਰੋਧੀ ਧਿਰ ਵਿਚਕਾਰ ਚਰਚਾ ਹੋਣ ਦੀ ਸੰਭਾਵਨਾ ਹੈ।