ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਦਲਬਦਲ ਮਾਮਲੇ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ Bhagwant Mann ਨੇ ਐਲਾਨ ਕੀਤਾ ਹੈ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੀ ਰਾਸ਼ਟਰਪਤੀ Droupadi Murmu ਨਾਲ 5 ਮਈ ਨੂੰ ਦੁਪਹਿਰ 12 ਵਜੇ ਮੁਲਾਕਾਤ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਪਾਰਟੀ ਛੱਡ ਕੇ ਹੋਰ ਧਿਰ ਵਿੱਚ ਜਾਣ ਵਾਲੇ ਸੰਸਦ ਮੈਂਬਰਾਂ ਨੂੰ ਵਾਪਸ ਬੁਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਨਹੀਂ, ਸਗੋਂ ਸੰਵਿਧਾਨਕ ਅਤੇ ਜਨਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਰਾਸ਼ਟਰਪਤੀ ਤੋਂ ਹਸਤਖੇਪ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਅਜੇ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਸ ਮੁਲਾਕਾਤ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ।

