May 12, 2026
#Punjab News

ਪਵਿੱਤਰ ਗ੍ਰੰਥਾਂ ਨੂੰ ਲਿਜਾਣ ਵਾਲੇ ਵਾਹਨਾਂ ‘ਤੇ ਟੈਕਸ ਮੁਆਫ਼, ਸਰਕਾਰ ਦਾ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਧਾਰਮਿਕ ਸਨਮਾਨ ਨੂੰ ਮੱਦੇਨਜ਼ਰ ਰੱਖਦਿਆਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਹਰ ਧਰਮ ਦੇ ਪਵਿੱਤਰ ਗ੍ਰੰਥਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਮੁਕਤ ਕਰਨ ਦਾ ਐਲਾਨ ਕੀਤਾ ਹੈ।

ਸਰਕਾਰ ਦੇ ਇਸ ਕਦਮ ਨੂੰ ਧਾਰਮਿਕ ਆਦਰ ਅਤੇ ਸ਼ਰਧਾ ਦੇ ਪ੍ਰਤੀਕ ਵਜੋਂ ਦੇਖਿਆ ਜਾ ਰਿਹਾ ਹੈ। ਅਧਿਕਾਰੀਆਂ ਦੇ ਮੁਤਾਬਕ, ਇਹ ਫੈਸਲਾ ਸਭ ਧਰਮਾਂ ਦੇ ਪਵਿੱਤਰ ਗ੍ਰੰਥਾਂ ਪ੍ਰਤੀ ਸਨਮਾਨ ਨੂੰ ਦਰਸਾਉਂਦਾ ਹੈ ਅਤੇ ਸਮਾਜ ਵਿੱਚ ਭਾਈਚਾਰੇ ਨੂੰ ਮਜ਼ਬੂਤ ਕਰੇਗਾ।

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿੱਥੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਹੁੰਦਾ ਹੈ, ਉਹ ਥਾਂ ਸਾਡੇ ਲਈ ਪਵਿੱਤਰ ਮੰਨੀ ਜਾਂਦੀ ਹੈ।