ਨਵੀਂ ਦਿੱਲੀ: ਦੇਸ਼ ਦੀ ਰਾਜਨੀਤੀ ਵਿੱਚ ਵੱਡਾ ਉਥਲ-ਪੁਥਲ ਸਾਹਮਣੇ ਆਇਆ ਹੈ। ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ ਅਤੇ ਸੰਦੀਪ ਪਾਠਕ ਨੇ ਸ਼ੁੱਕਰਵਾਰ ਨੂੰ ਆਪਣੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਅਤੇ ਬਾਅਦ ਵਿੱਚ ਨਵੀਂ ਪਾਰਟੀ ਵਿੱਚ ਸ਼ਾਮਲ ਹੋ ਗਏ।
ਦਿੱਲੀ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਨਾਲ ਜੁੜੇ ਰਾਜ ਸਭਾ ਦੇ ਦੋ-ਤਿਹਾਈ ਮੈਂਬਰ ਸੰਵਿਧਾਨਕ ਪ੍ਰਬੰਧਾਂ ਦੇ ਤਹਿਤ ਇਕੱਠੇ ਹੋ ਕੇ ਨਵਾਂ ਰਾਜਨੀਤਿਕ ਕਦਮ ਚੁੱਕ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਲਾਜ਼ਮੀ ਦਸਤਾਵੇਜ਼ ਰਾਜ ਸਭਾ ਦੇ ਚੇਅਰਮੈਨ ਨੂੰ ਸੌਂਪ ਦਿੱਤੇ ਗਏ ਹਨ।
ਰਾਘਵ ਚੱਢਾ ਨੇ ਆਪਣੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਉਹਨਾਂ ਨੇ ਸਾਲਾਂ ਦੀ ਮਿਹਨਤ ਨਾਲ ਖੜ੍ਹਾ ਕੀਤਾ, ਉਹ ਹੁਣ ਆਪਣੇ ਅਸਲ ਸਿਧਾਂਤਾਂ ਤੋਂ ਦੂਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦੇਸ਼ ਹਿੱਤ ਵਿੱਚ ਨਵੀਂ ਦਿਸ਼ਾ ਵੱਲ ਵਧ ਰਹੇ ਹਨ।
ਇਸ ਮਾਮਲੇ ਦੌਰਾਨ ਹੋਰ ਕੁਝ ਨੇਤਾਵਾਂ ਦੇ ਨਾਮ ਵੀ ਸਾਹਮਣੇ ਆਏ ਹਨ, ਜਿਨ੍ਹਾਂ ਦੇ ਵੀ ਨਵੇਂ ਰਾਜਨੀਤਿਕ ਫੈਸਲੇ ਲੈਣ ਦੀ ਗੱਲ ਕਹੀ ਜਾ ਰਹੀ ਹੈ।
ਇਸ ਵੱਡੇ ਫੈਸਲੇ ਨੂੰ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦੀ ਰਾਜਨੀਤੀ ਲਈ ਇੱਕ ਮਹੱਤਵਪੂਰਨ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਸਿਆਸੀ ਸਮੀਕਰਨ ਬਦਲ ਸਕਦੇ ਹਨ।

