May 11, 2026
#National News

ਅਹੁਦੇ ਤੋਂ ਹਟਾਉਣ ਪਿੱਛੋਂ ਰਾਘਵ ਚੱਢਾ ਦਾ ਵੱਡਾ ਬਿਆਨ..

ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ (Raghav Chadha) ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ।

ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਹਟਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ। ਸਦਨ ਵਿੱਚ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਰਾਜ ਸਭਾ ਸਕੱਤਰੇਤ ਨੂੰ ਪਾਰਟੀ ਦੇ ਇਸ ਫ਼ੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।’’ ਹਾਲਾਂਕਿ, ਪਾਰਟੀ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਚੱਢਾ ਨੂੰ ‘ਆਪ’ ਦੇ ਨਿਰਧਾਰਤ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ।