ਪਟਿਆਲਾ: Surjit Singh Rakhra ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਹ ਬੇਅਦਬੀ ਕਾਨੂੰਨ ਬਣਾਉਣ ਦੀ ਸ਼ਰਤ ‘ਤੇ ਹੀ ਆਮ ਆਦਮੀ ਪਾਰਟੀ ਨਾਲ ਆਪਣੀ ਕਮਿਟਮੈਂਟ ਨਿਭਾ ਰਹੇ ਹਨ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਬਿੱਲ ਪਾਸ ਕਰਨ ਅਤੇ ਗਵਰਨਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਉਹ ਅਧਿਕਾਰਕ ਤੌਰ ‘ਤੇ Aam Aadmi Party ਵਿੱਚ ਸ਼ਾਮਲ ਹੋ ਰਹੇ ਹਨ।
ਨਿਊਜ਼18 ਨਾਲ ਗੱਲਬਾਤ ਦੌਰਾਨ ਰੱਖੜਾ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮਸਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਸਨ ਅਤੇ ਹੁਣ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਕਾਨੂੰਨੀ ਕਦਮ ਚੁੱਕਣ ਤੋਂ ਬਾਅਦ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ।
ਅੱਜ ਮੁੱਖ ਮੰਤਰੀ Bhagwant Mann ਖੁਦ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸਨੂੰ ਅਕਾਲੀ ਦਲ ਲਈ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ ਰਿਹਾ ਹੈ।
ਰਾਜਨੀਤਿਕ ਹਲਕਿਆਂ ਵਿੱਚ ਰੱਖੜਾ ਦੀ AAP ਵਿੱਚ ਐਂਟਰੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।

